5.3 C
Toronto
Wednesday, November 30, 2022

ਅੰਮ੍ਰਿਤਸਰ: ਅਦਾਲਤ ਨੇ ਲਾਰੈਂਸ ਬਿਸ਼ਨੋਈ ਦਾ 8 ਦਿਨ ਦਾ ਪੁਲੀਸ ਰਿਮਾਂਡ ਦਿੱਤਾ, ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਬਾਰੇ ਕੀਤੀ ਜਾਵੇਗੀ ਪੁੱਛ-ਪੜਤਾਲ

Must readਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 28 ਜੂਨ

ਅੰਮ੍ਰਿਤਸਰ ਪੁਲੀਸ ਨੇ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਇਥੇ ਅਦਾਲਤ ਵਿੱਚ ਪੇਸ਼ ਕੀਤਾ ਅਤੇ ਪੁੱਛ ਪੜਤਾਲ ਵਾਸਤੇ ਅੱਠ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਪੁਲੀਸ ਉਸ ਕੋਲੋਂ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ਮਾਮਲੇ ਵਿੱਚ ਪੁੱਛ ਪੜਤਾਲ ਕਰਨਾ ਚਾਹੁੰਦੀ ਹੈ। ਉਸ ਨੂੰ ਪਿਛਲੇ ਵਰ੍ਹੇ ਅਗਸਤ ਮਹੀਨੇ ਵਿਚ ਇਥੇ ਨਿੱਜੀ ਹਸਪਤਾਲ ਵਿੱਚ ਉਸ ਵੇਲੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਇੱਥੇ ਕਿਸੇ ਦਾ ਹਾਲ ਚਾਲ ਪੁੱਛਣ ਲਈ ਆਇਆ ਸੀ। ਅੱਜ ਉਸ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਅੱਠ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ। ਇਸ ਦੀ ਪੁਸ਼ਟੀ ਪੁਲੀਸ ਅਧਿਕਾਰੀਆਂ ਨੇ ਕਰਦਿਆਂ ਦੱਸਿਆ ਕਿ ਉਸ ਕੋਲੋਂ ਰਾਣਾ ਕੰਦੋਵਾਲੀਆ ਸਮੇਤ ਹੋਰ ਕਈ ਮਾਮਲਿਆਂ ਵਿਚ ਪੁੱਛ ਪੜਤਾਲ ਕੀਤੀ ਜਾਵੇਗੀ। ਉਸ ਨੂੰ ਬੀਤੀ ਦੇਰ ਰਾਤ ਇੱਥੇ ਅੰਮ੍ਰਿਤਸਰ ਲਿਆਂਦਾ ਗਿਆ ਸੀ ਅਤੇ ਅੱਜ ਸਵੇਰੇ ਅਦਾਲਤ ਵਿੱਚ ਪੇਸ਼ ਕੀਤਾ। ਮਾਨਸਾ ਪੁਲੀਸ ਉਸ ਕੋਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁੱਛ ਪੜਤਾਲ ਕਰ ਰਹੀ ਹੈ

ਇਹ ਖ਼ਬਰ ਕਿਥੋਂ ਲਈ ਗਈ ਹੈ

Latest article