5.3 C
Toronto
Wednesday, November 30, 2022

ਪੀਟੀਆਈ ਕਾਰਕੁਨਾਂ ਵੱਲੋਂ ਨਵਾਜ਼ ਸ਼ਰੀਫ਼ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ

Must readਲਾਹੌਰ, 21 ਨਵੰਬਰ

ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਸਮਰਥਕਾਂ ਨੇ ਅੱਜ ਇੱਥੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਰਿਹਾਇਸ਼ ‘ਤੇ ਪ੍ਰਦਰਸ਼ਨ ਕੀਤਾ। ਉਨ੍ਹਾਂ ਪੀਟੀਆਈ ਪ੍ਰਧਾਨ ਇਮਰਾਨ ਖ਼ਾਨ ਉੱਤੇ ਹਮਲੇ ਅਤੇ ਕੀਨੀਆ ਦੇ ਪੱਤਰਕਾਰ ਅਰਸ਼ਦ ਸ਼ਰੀਫ਼ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਨਵਾਜ਼ ਸ਼ਰੀਫ਼ ਦੀ ਕਥਿਤ ਭੂਮਿਕਾ ਹੋਣ ਦਾ ਦੋਸ਼ ਲਾਉਂਦਿਆਂ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਇਮਰਾਨ ਦੇ ਸੈਂਕੜੇ ਸਮਰਥਕਾਂ ਨੇ ਸ਼ਰੀਫ਼ ਦੇ ਜਤੀ ਉਮਰਾ ਸਥਿਤ ਰਿਹਾਇਸ਼ ਅੱਗੇ ਧਰਨਾ ਦਿੱਤਾ ਅਤੇ ਟਾਇਰਾਂ ਨੂੰ ਅੱਗ ਲਾਈ। ਇਸ ਦੌਰਾਨ ਭਾਰੀ ਪੁਲੀਸ ਬਲ ਤਾਇਨਾਤ ਕੀਤਾ ਹੋਇਆ ਸੀ। ਨਵਾਜ਼ ਸ਼ਰੀਫ਼ ਇਸ ਸਮੇਂ ਲੰਡਨ ਵਿੱਚ ਹੈ। -ਪੀਟੀਆਈ

ਇਹ ਖ਼ਬਰ ਕਿਥੋਂ ਲਈ ਗਈ ਹੈ

Latest article