4.7 C
Toronto
Wednesday, November 30, 2022

ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਖ਼ਿਲਾਫ਼ ਡਟੇਗਾ ਅਕਾਲੀ ਦਲ

Must readਦਵਿੰਦਰ ਪਾਲ

ਚੰਡੀਗੜ੍ਹ, 24 ਨਵੰਬਰ

ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ‘ਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਅਤੇ ਸੂਬੇ ‘ਚ ਵਿਗੜਦੀ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਲਾਮਬੰਦੀ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਦਲ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਦੌਰਾਨ ਸੂਬੇ ਦੀ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਮੁੱਦੇ ਉਤੇ ਕੇਂਦਰ ਅਤੇ ਭਾਜਪਾ ਦੀ ਬੋਲੀ ਬੋਲਣ ਦੇ ਦੋਸ਼ ਵੀ ਲਾਏ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਚੰਡੀਗੜ੍ਹ ਦੀ ਇੱਕ ਇੰਚ ਵੀ ਜ਼ਮੀਨ ਹਰਿਆਣਾ ਨੂੰ ਦੇਣ ਨਹੀਂ ਦੇਵੇਗਾ ਤੇ ਇਸ ਦੇ ਲਈ ਕਾਨੂੰਨੀ ਤੇ ਜਨਤਕ ਲੜਾਈ ਲੜੀ ਜਾਵੇਗੀ।

ਇਹ ਖ਼ਬਰ ਕਿਥੋਂ ਲਈ ਗਈ ਹੈ

Latest article