-10.3 C
Toronto
Tuesday, January 31, 2023

ਕਰੋਨਾ: ਚੀਨ ਦੇ ਸ਼ਹਿਰਾਂ ’ਚ ਵੱਡੀ ਗਿਣਤੀ ਪੁਲੀਸ ਤਾਇਨਾਤ

Must readਹਾਂਗਕਾਂਗ, 29 ਨਵੰਬਰ

ਚੀਨ ਸਰਕਾਰ ਵੱਲੋਂ ਕਰੋਨਾ ਸਬੰਧੀ ਲਾਈਆਂ ਗਈਆਂ ਪਾਬੰਦੀਆਂ ਖ਼ਿਲਾਫ਼ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰਦਰਸ਼ਨ ਹੋ ਰਹੇ ਹਨ ਅਤੇ ਪ੍ਰਦਰਸ਼ਨਕਾਰੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਪੇਈਚਿੰਗ ਅਤੇ ਹੋਰ ਵੱਡੇ ਸ਼ਹਿਰਾਂ ‘ਚ ਪੁਲੀਸ ਦੀ ਭਾਰੀ ਤਾਇਨਾਤੀ ਕਾਰਨ ਅੱਜ ਪ੍ਰਦਰਸ਼ਨਕਾਰੀ ਸ਼ਾਂਤ ਰਹੇ। ਸਰਕਾਰ ਨੇ ਕੁਝ ਸ਼ਹਿਰਾਂ ਵਿੱਚ ਕਰੋਨਾ ਸਬੰਧੀ ਲਾਈਆਂ ਗਈਆਂ ਪਾਬੰਦੀਆਂ ਵਿੱਚ ਥੋੜ੍ਹੀ ਢਿੱਲ ਦਿੱਤੀ ਪਰ ਇਸ ਦਾ ਮਕਸਦ ਲੋਕਾਂ ਦੇ ਗੁੱਸੇ ਨੂੰ ਠੰਢਾ ਕਰਨਾ ਸੀ, ਉਂਜ ਸੱਤਾਧਾਰੀ ਕਮਿਊਨਿਸਟ ਪਾਰਟੀ ਆਪਣੀ ਫ਼ੈਸਲੇ ‘ਤੇ ਅੜੀ ਹੋਈ ਹੈ। -ਏਪੀ

ਇਹ ਖ਼ਬਰ ਕਿਥੋਂ ਲਈ ਗਈ ਹੈ

Latest article